ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਆਦਮਪੁਰ, ਫਿਲੌਰ ਤੇ ਜਲੰਧਰ ਸ਼ਹਿਰ ‘ਚ ਵੱਖ-ਵੱਖ ਸਥਾਨਾਂ ‘ਤੇ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ‘ਚ ਭਾਰੀ ਗਿਣਤੀ ‘ਚ ਲੋਕ ਪਹੁੰਚੇ। ਲੋਕਾਂ ਨੇ ਹਾਰ ਪਾ ਕੇ ਤੇ ਢੋਲ ਵਜਾ ਕੇ ਐਡਵੋਕੇਟ ਬਲਵਿੰਦਰ ਕੁਮਾਰ ਦਾ ਸਵਾਗਤ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ-ਸਤਿਕਾਰ ਦੀ ਬਦੌਲਤ ਉਹ ਜਲੰਧਰ ਲੋਕਸਭਾ ਸੀਟ ਤੋਂ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਤੋਂ ਬਣੀਆਂ ਸਰਕਾਰਾਂ ਨੇ ਵੋਟਾਂ ਲੈ ਕੇ ਵੀ ਲੋਕਾਂ ਦੀ ਲਗਾਤਾਰ ਅਣਦੇਖੀ ਕੀਤੀ ਤੇ ਉਨ੍ਹਾਂ ਨੂੰ ਵਿਕਾਸ ਤੋਂ ਦੂਰ ਰੱਖਿਆ। ਲੋਕਾਂ ਲਈ ਰੁਜ਼ਗਾਰ, ਇਲਾਜ, ਸਿੱਖਿਆ ਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਦੇਣ ਦਾ ਪ੍ਰਬੰਧ ਨਹੀਂ ਕੀਤਾ। ਜਲੰਧਰ ਦੇ ਲੋਕ ਇਨ੍ਹਾਂ ਪਾਰਟੀਆਂ ਤੋਂ ਦੁਖੀ ਹਨ ਤੇ ਇਸ ਵਾਰ ਉਹ ਬਸਪਾ ਨੂੰ ਮੌਕਾ ਦੇਣਗੇ।





